ਬੀਤੇ ਸ਼ਨੀਵਾਰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸੰਸਦ ਵਿੱਚ ਬੱਜਟ ਪੇਸ਼ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਤਾਬਕ ਇਹ ਬਜਟ ਪੂਰੇ ਦੇਸ਼ ਦੇ ਨਾਗਰਿਕਾਂ ਨੂੰ ਲਾਭ ਪਹੁੰਚਾਵੇਗਾ। ਜਦਕਿ ਵਿਰੋਧੀ ਧਿਰਾਂ ਮੁਤਾਬਕ ਬੱਜਟ ਸਿਰਫ ਕੁੱਝ ਕੁ ਅਰਬਪਤੀਆਂ ਨੂੰ ਹੀ ਲਾਭ ਪਹੁੰਚਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਸ਼ ਲਗਾਏ ਕਿ ਬਜਟ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਕੁੱਝ ਵੀ ਨਹੀਂ ਮਿਲਿਆ।